[gtranslate]

ਰੈਪਰ ਹਨੀ ਸਿੰਘ ਦਾ ਹੋਇਆ ਤਲਾਕ, ਪਤਨੀ ਨਾਲ 12 ਸਾਲ ਪੁਰਾਣਾ ਰਿਸ਼ਤਾ ਹੋਇਆ ਖਤਮ

Honey Singh-Shalini Talwar Divorce

ਮਸ਼ਹੂਰ ਰੈਪਰ ਹਨੀ ਸਿੰਘ ਇੱਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ 12 ਸਾਲ ਬਾਅਦ ਇੱਕ ਦੂਜੇ ਤੋਂ ਵੱਖ ਹੋ ਗਏ ਹਨ। ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਦੋਹਾਂ ਦੇ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖਬਰਾਂ ਮੁਤਾਬਿਕ ਪਿਛਲੇ ਢਾਈ ਸਾਲਾਂ ਤੋਂ ਚੱਲ ਰਹੇ ਅਦਾਲਤੀ ਕੇਸ ਨੂੰ ਖਤਮ ਕਰਦੇ ਹੋਏ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਦਰਅਸਲ ਹਨੀ ਸਿੰਘ ‘ਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ ਅਤੇ ਰੈਪਰ ਦੇ ਪਰਿਵਾਰ ‘ਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਵੀ ਲਗਾਏ ਸੀ। ਸਾਰੇ ਝਗੜਿਆਂ ਨੂੰ ਖਤਮ ਕਰਨ ਲਈ ਦੋਵਾਂ ਵਿਚਾਲੇ ਸਮਝੌਤਾ ਹੋਇਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਨੂੰ ਤਲਾਕ ਦੀ ਡਿਗਰੀ ਦੇ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਸਮਝੌਤੇ ਤੋਂ ਬਾਅਦ ਹਨੀ ਸਿੰਘ ਦੀ ਪਤਨੀ ਨੇ ਘਰੇਲੂ ਹਿੰਸਾ ਦਾ ਮਾਮਲਾ ਵਾਪਿਸ ਲੈ ਲਿਆ ਹੈ।

ਦਰਅਸਲ ਸਾਲ 2021 ‘ਚ ਰੈਪਰ ਹਨੀ ਸਿੰਘ ‘ਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਘਰੇਲੂ ਹਿੰਸਾ ਦਾ ਇਲਜ਼ਾਮ ਲਗਾਇਆ ਸੀ, ਇਸ ਦੌਰਾਨ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਦੇ ਪਰਿਵਾਰ ‘ਤੇ ਕਈ ਇਲਜ਼ਾਮ ਵੀ ਲਗਾਏ ਸਨ, ਜਿਸ ‘ਚ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤਸੀਹੇ ਦੇਣ ਦੀ ਗੱਲ ਕਹੀ ਗਈ ਸੀ। ਇਸ ਤੋਂ ਇਲਾਵਾ ਸ਼ਾਲਿਨੀ ਨੇ ਕਿਹਾ ਕਿ ਹਨੀ ਸਿੰਘ ਨੇ ਉਸ ਨਾਲ ਧੋਖਾਧੜੀ ਕੀਤੀ ਹੈ ਅਤੇ ਪੈਸਿਆਂ ਨੂੰ ਲੈ ਕੇ ਵੀ ਠੱਗੀ ਮਾਰੀ ਹੈ।

Leave a Reply

Your email address will not be published. Required fields are marked *