ਜੇਕਰ ਤੁਸੀ ਪੰਜਾਬ ‘ਚ ਰਹਿੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਖਾਸ ਹੈ। ਜਾ ਤੁਸੀ ਅੱਜ ਪਨਬੱਸ, ਰੋਡਵੇਜ਼ ਜਾਂ ਪੈਪਸੂ ਦੀ ਬੱਸ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਤੁਹਾਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਜਿਕਰਯੋਗ ਹੈ ਕਿ ਪੰਜਾਬ ਭਰ ‘ਚ ਪੀਆਰਟੀਸੀ, ਪਨਬਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਅੱਜ ਪੂਰੇ ਸੂਬੇ ਵਿੱਚ ਬੱਸਾਂ ਦੇ ਪਹੀਏ ਜਾਮ ਰਹਿਣਗੇ।
ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ, ਪਨਬਸ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਰੋਸ ਜ਼ਾਹਿਰ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਦੇ ਚੱਲਦੇ ਪੰਜਾਬ ਦੀਆਂ ਸੜ੍ਹਕਾਂ ‘ਤੇ ਦੋ ਦਿਨਾਂ ਤੱਕ ਬੱਸਾਂ ਨਹੀਂ ਦੌੜਨਗੀਆਂ।