[gtranslate]

ਅੱਜ ਹੁਸ਼ਿਆਰਪੁਰ ‘ਚ ਅਰਵਿੰਦ ਕੇਜਰੀਵਾਲ ਤੇ ਮਾਨ ਦੀ ਵਿਕਾਸ ਕ੍ਰਾਂਤੀ ਰੈਲੀ, ਪੰਜਾਬ ਵਾਸੀਆਂ ਨੂੰ ਮਿਲੇਗਾ 900 ਕਰੋੜ ਦਾ ਤੋਹਫਾ

cm kejriwal and bhagwant mann rally

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਹੁਸ਼ਿਆਰ ਵਿੱਚ ਵਿਕਾਸ ਕ੍ਰਾਂਤੀ ਰੈਲੀ ਕਰਨਗੇ। ਇਸ ਦੌਰਾਨ 900 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾਣਗੇ। ਇਸ ਰੈਲੀ ਨੂੰ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਨਾਲ ਜੋੜਿਆ ਜਾ ਰਿਹਾ ਹੈ। ‘ਆਪ’ ਦੇ ਪੰਜਾਬ ‘ਚ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਕੇਜਰੀਵਾਲ ਸ਼ਨੀਵਾਰ ਨੂੰ ਵਿਕਾਸ ਕ੍ਰਾਂਤੀ ਰੈਲੀ ‘ਚ ਹਿੱਸਾ ਲੈਣ ਹੁਸ਼ਿਆਰਪੁਰ ਆਉਣਗੇ।

ਇਸ ਦੌਰਾਨ ਕੇਜਰੀਵਾਲ ਅਤੇ ਸੀਐਮ ਮਾਨ ਦੁਆਬੇ ਵਿੱਚ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਵਿਭਾਗ ਦੇ ਪ੍ਰਾਜੈਕਟ, ਮੈਡੀਕਲ ਸਿੱਖਿਆ ਸਹੂਲਤ ਅਤੇ ਫੌਜ ਸਿਖਲਾਈ ਸੰਸਥਾ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 23 ਪਿੰਡਾਂ ਵਿੱਚ ਪੰਚਾਇਤੀ ਜ਼ਮੀਨਾਂ ’ਤੇ ਖੇਡ ਸਹੂਲਤਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦਾ ਨੀਂਹ ਪੱਥਰ ਰੈਲੀ ਦੌਰਾਨ ਰੱਖਿਆ ਜਾਵੇਗਾ।

Leave a Reply

Your email address will not be published. Required fields are marked *