ਨਿਊਜ਼ੀਲੈਂਡ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਹੀ ਜਾਂ ਰਿਹਾ ਹੈ। ਦੇਸ਼ ਵਿੱਚ ਹਰ ਦਿਨ ਕੋਰੋਨਾ ਦੇ ਮਾਮਲੇ ਇੱਕ ਨਵਾਂ ਰਿਕਾਰਡ ਬਣਾ ਰਹੇ ਹਨ। ਸਿਹਤ ਮੰਤਰਾਲੇ ਵੱਲੋ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਨਿਊਜ਼ੀਲੈਂਡ ਵਿੱਚ ਅੱਜ ਕਮਿਊਨਿਟੀ ਵਿੱਚ ਕੋਵਿਡ -19 ਦੇ 83 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਦੇ ਡਾਇਰੈਕਟਰ ਜਨਰਲ ਡਾ ਐਸ਼ਲੇ ਬਲੂਮਫੀਲਡ ਨੇ ਇੰਨਾ ਮਾਮਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਸਾਂਝੀ ਕੀਤੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਇਹ 82 ਮਾਮਲੇ ਆਕਲੈਂਡ ਤੋਂ ਅਤੇ ਇੱਕ ਵੈਲਿੰਗਟਨ ਤੋਂ ਸਾਹਮਣੇ ਆਇਆ ਹੈ।
ਇਸ ਸਮੇਂ ਦੇਸ਼ ਵਿੱਚ ਕੇਸਾਂ ਦੀ ਕੁੱਲ ਸੰਖਿਆ 511 ਹੋ ਗਈ ਹੈ। ਜਿਨ੍ਹਾਂ ਵਿੱਚੋਂ 496 ਮਾਮਲੇ ਆਕਲੈਂਡ ਵਿੱਚੋਂ ਅਤੇ 15 ਮਾਮਲੇ ਵੈਲਿੰਗਟਨ ਵਿੱਚ ਸਾਹਮਣੇ ਆਏ ਹਨ। ਇਸ ਸਮੇ ਕੁੱਲ 34 ਲੋਕ ਹਸਪਤਾਲ ਵਿੱਚ ਹਨ। ਜਿਨ੍ਹਾਂ ਵਿੱਚੋਂ, ਦੋ ਆਈਸੀਯੂ ਵਿੱਚ ਹਨ ਪਰ ਉਨ੍ਹਾਂ ਦੀ ਹਲਾਤ ਵੀ ਸਥਿਰ ਦੱਸੀ ਗਈ ਹੈ। ਉੱਥੇ ਹੀ ਜੇਕਰ ਮਾਮਲਿਆਂ ਵਿੱਚ ਵਾਧਾ ਇੰਝ ਹੀ ਜਾਰੀ ਰਿਹਾ ਤਾਂ ਪਬੰਦੀਆਂ ਵਿੱਚ ਵੀ ਵਾਧਾ ਦੇਖਣ ਨੂੰ ਮਿਲ ਸਕਦਾ ਹੈ।