ਟੀਵੀ ਦੀ ਦੁਨੀਆ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਸ਼ੋਅ CID ਵਿੱਚ ਇੰਸਪੈਕਟਰ ਫਰੈਡਰਿਕਸ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦਿਨੇਸ਼ ਫਡਨੀਸ ਦਾ ਦਿਹਾਂਤ ਹੋ ਗਿਆ ਹੈ। ਦਿਨੇਸ਼ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਪਿਛਲੇ ਕੁਝ ਦਿਨਾਂ ਤੋਂ ਮੁੰਬਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਵੈਂਟੀਲੇਟਰ ‘ਤੇ ਸਨ। ਉਨ੍ਹਾਂ ਦੀ ਸਿਹਤ ਨਾਜ਼ੁਕ ਦੱਸੀ ਜਾ ਰਹੀ ਸੀ। ਪਰ 5 ਦਸੰਬਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਅਦਾਕਾਰ ਦੀ ਮੌਤ ਨਾਲ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਨੂੰ ਗਹਿਰਾ ਸਦਮਾ ਲੱਗਾ ਹੈ।