ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਤੋਂ ਸੋਮਵਾਰ ਨੂੰ ਦਿੱਲੀ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪਿਛਲੇ 5 ਘੰਟਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਵੱਲੋ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਮਾਮਲੇ ‘ਚ ਅਜੇ ਤੱਕ ਕੋਈ ਵੇਰਵਾ ਸਾਹਮਣੇ ਨਹੀਂ ਆਇਆ ਹੈ। ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਅਕਸਰ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਬਣੀ ਰਹਿੰਦੀ ਹੈ।
ਮੀਡੀਆ ਰਿਪੋਰਟਸ ਦੇ ਅਨੁਸਾਰ, ਐਨਫੋਰਸਮੈਂਟ ਡਾਇਰੈਕਟੋਰੇਟ ਸੋਮਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਤੋਂ ਪੁੱਛਗਿੱਛ ਕਰ ਰਹੀ ਹੈ। ਈਡੀ ਪਿਛਲੇ ਪੰਜ ਘੰਟਿਆਂ ਤੋਂ ਜੈਕਲੀਨ ਤੋਂ ਪੁੱਛਗਿੱਛ ਕਰ ਰਹੀ ਹੈ ਜੋ ਅਜੇ ਵੀ ਜਾਰੀ ਹੈ।