[gtranslate]

ਅਮਰੀਕਾ ਨੇਵੀ ‘ਚ ਲੈਫਟੀਨੈਂਟ ਬਣ ਰਮਨ ਕੌਰ ਸਿੱਧੂ ਨੇ ਚਮਕਾਇਆ ਪੰਜਾਬੀਆਂ ਦਾ ਨਾਮ

raman kaur sidhu shines

ਰੋਜ਼ੀ ਰੋਟੀ ਖਾਤਿਰ ਵਿਦੇਸ਼ਾ ਜਾ ਵੱਸੇ ਪੰਜਾਬੀਆਂ ਦੀ ਦੂਜੀ ਪੀੜ੍ਹੀ ਹਰ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੀ ਹੈ। ਹਰ ਖੇਤਰ ਦੇ ਵਿੱਚ ਪੰਜਾਬੀਆਂ ਨੇ ਆਪਣਾ ਨਾਮ ਚਮਕਾਇਆ ਹੈ, ਭਾਵੇਂ ਭਾਰਤ ਹੋਵੇ ਜਾ ਭਾਰਤ ਤੋਂ ਬਾਹਰ ਦੀ ਗੱਲ ਹੋਵੇ। ਫਿਰ ਉਹ ਭਾਵੇ ਖੇਡਾਂ ਦਾ ਖੇਤਰ ਹੋਵੇ ਜਾ ਫਿਰ ਰਾਜਨੀਤੀ ਦਾ। ਜੇਕਰ ਦੁਨੀਆ ਦੇ ਅਮਰੀਕਾ, ਕੈਨੇਡਾ, ਇੰਗਲੈਂਡ ਜਾ ਨਿਊਜ਼ੀਲੈਂਡ ਆਦਿ ਵਰਗੇ ਵੱਡੇ ਦੇਸ਼ਾ ਦੀ ਗੱਲ ਕੀਤੀ ਜਾਵੇ ਤਾਂ ਹਰ ਦੇਸ਼ ਵਿੱਚ ਪੰਜਾਬੀ ਪ੍ਰਮੁੱਖ ਅਹੁਦਿਆਂ ‘ਤੇ ਹਨ। ਜਿਨ੍ਹਾਂ ਦੀ ਪੂਰੀ ਦੁਨੀਆ ਦੇ ਵਿੱਚ ਚਰਚਾ ਕੀਤੀ ਜਾਂਦੀ ਹੈ। ਇਸੇ ਤਰਾਂ ਹੁਣ ਪੰਜਾਬੀਆਂ ਦਾ ਮਾਣ ਵਧਾਉਣ ਵਾਲੀ ਇੱਕ ਖਬਰ ਅਮਰੀਕਾ ਤੋਂ ਆਈ ਹੈ। ਜਿੱਥੇ ਇੱਕ ਪੰਜਾਬੀ ਮੁਟਿਆਰ ਰਮਨ ਕੌਰ ਸਿੱਧੂ ਨੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਅਮਰੀਕਾ ਰਹਿੰਦੀ ਰਮਨ ਕੌਰ 6 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਅਮਰੀਕਾ ਦੀ ਨੇਵੀ ਵਿੱਚ ਕਮਿਸ਼ਨ ਹਾਸਿਲ ਕਰ ਲਿਆ ਹੈ ਅਤੇ ਉਸ ਨੂੰ ਨੇਵੀ ਵਿੱਚ ਲੈਫ਼ਟੀਨੈਂਟ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਰਮਨ ਕੌਰ ਸਿੱਧੂ ਨੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵੇਗੀ। ਰਮਨ ਕੌਰ 6 ਸਾਲ ਦੀ ਸਖਤ ਮਿਹਨਤ ਤੋਂ ਬਾਅਦ ਸਿੱਧੇ ਤੌਰ ’ਤੇ ਨੇਵੀ ਵਿੱਚ ਭਰਤੀ ਹੋਈ ਹੈ ਅਤੇ ਉਸ ਨੂੰ ਲੈਫ਼ਟੀਨੈਂਟ ਰੈਂਕ ਦਿੱਤਾ ਗਿਆ ਹੈ। ਰਮਨ ਕੌਰ ਮੂਲ ਤੌਰ ‘ਤੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਿੱਧਵਾਂ ਖ਼ੁਰਦ ਦੇ ਰਹਿਣ ਵਾਲੇ ਫਰਿਜ਼ਨੋ (ਕੈਲੀਫ਼ੋਰਨੀਆ) ਵਾਸੀ ਕਰਨੈਲ ਸਿੰਘ ਸਿੱਧੂ ਤੇ ਬੀਬੀ ਮਨਜੀਤ ਕੌਰ ਸਿੱਧੂ ਦੀ ਧੀ ਅਤੇ ਉੱਘੇ ਸਾਹਿਤਕਾਰ ਜਗਤਾਰ ਸਿੰਘ ਗਿੱਲ ਦੀ ਭਾਣਜੀ ਹੈ।

ਰਮਨ ਕੌਰ ਦੀ ਇਸ ਬੇਮਿਸਾਲ ਪ੍ਰਾਪਤੀ ‘ਤੇ ਉਸ ਦੇ ਮਾਪਿਆਂ ਕਰਨੈਲ ਸਿੰਘ ਸਿੱਧੂ ਅਤੇ ਮਨਜੀਤ ਕੌਰ ਸਿੱਧੂ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ ਅਤੇ ਹਰ ਪਾਸਿਓਂ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਰਮਨ ਕੌਰ ਸਿੱਧੂ ਦੀ ਇਸ ਪ੍ਰਾਪਤੀ ਲਈ ਅਮਰੀਕਾ ਦਾ ਪੰਜਾਬੀ ਭਾਈਚਾਰਾ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਵਿਦੇਸ਼ਾਂ ਵਿੱਚ ਉੱਚੇ ਅਹੁਦਿਆਂ ’ਤੇ ਪਹੁੰਚ ਕੇ ਪੰਜਾਬ ਅਤੇ ਪੰਜਾਬੀਅਤ ਦਾ ਨਾਂ ਰੌਸ਼ਨ ਕਰ ਰਹੀਆਂ ਹਨ।

Leave a Reply

Your email address will not be published. Required fields are marked *