ਨੈਲਸਨ ਹਵਾਈ ਅੱਡੇ ਨੂੰ ਈਮੇਲ ਜ਼ਰੀਏ ਧਮਕੀ ਮਿਲਣ ਤੋਂ ਬਾਅਦ ਐਤਵਾਰ ਸਵੇਰੇ ਖਾਲੀ ਕਰ ਦਿੱਤਾ ਗਿਆ ਸੀ। ਹਵਾਈ ਅੱਡੇ ਨੇ ਕਿਹਾ ਕਿ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸਵੇਰੇ 9 ਵਜੇ ਤੋਂ ਬਾਅਦ ਹੀ ਹਵਾਈ ਅੱਡੇ ਨੂੰ ਖਾਲੀ ਕਰ ਦਿੱਤਾ ਗਿਆ ਸੀ। ਇੱਕ ਬੁਲਾਰੇ ਨੇ ਕਿਹਾ ਕਿ ਮੌਕੇ ‘ਤੇ “ਪੁਲਿਸ, ਐਂਬੂਲੈਂਸ ਅਤੇ ਫਾਇਰ ਸਰਵਿਸ ਦੇ ਕਰਮਚਾਰੀਆਂ ਨੂੰ ਬੁਲਾਇਆ ਗਿਆ ਸੀ। ਪੁਲਿਸ ਨੇ ਸਵੇਰੇ 10 ਵਜੇ ਤੋਂ ਥੋੜ੍ਹਾ ਪਹਿਲਾਂ ਇਮਾਰਤ ਨੂੰ ਮੁੜ ਦਾਖਲੇ ਲਈ ਕਲੀਅਰ ਕਰ ਦਿੱਤਾ ਸੀ। ਹੁਣ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ।” ਫਿਲਹਾਲ “ਈਮੇਲ ਦੇ ਸਰੋਤ ਬਾਰੇ ਪੁੱਛਗਿੱਛ ਜਾਰੀ ਹੈ।”
