[gtranslate]

ਪੰਜਾਬ ਦੇ ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਕੈਦ, ਅਦਾਲਤ ਨੇ ਪੰਦਰਾਂ ਸਾਲ ਪੁਰਾਣੇ ਮਾਮਲੇ ‘ਚ ਸੁਣਾਇਆ ਫੈਸਲਾ !

sunam court sentenced aman arora

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਿਲ ਹਨ। ਜਦਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮੰਤਰੀ ਅਮਨ ਅਰੋੜਾ ਦੇ ਸਾਲੇ ਰਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ 2008 ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਸੀ। ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਸਿਖਰ ‘ਤੇ ਸੀ।

ਦੋਵਾਂ ਆਗੂਆਂ ਦੇ ਘਰ ਸੁਨਾਮ ਵਿੱਚ ਇੱਕ ਦੂਜੇ ਦੇ ਬਿਲਕੁਲ ਉਲਟ ਹਨ। ਹੁਣ ਦੋਵੇਂ ਨੇਤਾ ਕਾਂਗਰਸ ਛੱਡ ਚੁੱਕੇ ਹਨ। ਇਸ ਸਮੇਂ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਨ ਜਦਕਿ ਰਜਿੰਦਰ ਦੀਪਾ ਅਕਾਲੀ ਦਲ ਦੇ ਜਨਰਲ ਸਕੱਤਰ ਹਨ।

Leave a Reply

Your email address will not be published. Required fields are marked *