ਟੌਪੋ ਨੇੜੇ ਸ਼ੁੱਕਰਵਾਰ ਦੁਪਹਿਰ ਦੋ ਕਾਰਾਂ ਦੀ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਾਮ 4.10 ਵਜੇ ਦੇ ਕਰੀਬ ਬ੍ਰਾਡਲੈਂਡਸ ਰੋਡ ‘ਤੇ ਹਾਦਸੇ ਬਾਰੇ ਸੁਚੇਤ ਕੀਤਾ ਗਿਆ ਸੀ। ਇਸ ਹਾਦਸੇ ‘ਚ ਤੀਜਾ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਸੀ। ਸੜਕ ਦੇ ਕੁਝ ਸਮੇਂ ਲਈ ਬੰਦ ਰਹਿਣ ਦੀ ਉਮੀਦ ਹੈ।