ਪੰਜ ਮਹੀਨੇ ਪਹਿਲਾਂ ਕਬੱਡੀ ਖੇਡਣ ਕੈਨੇਡਾ ਗਏ ਪੰਜਾਬ ਦੇ ਕਪੂਰਥਲਾ ਦੇ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਵੈਨਕੂਵਰ ‘ਚ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕਪੂਰਥਲਾ ਦੇ ਕਸਬਾ ਢਿਲਵਾਂ ਦੇ ਪਿੰਡ ਸੰਗੋਵਾਲ ਦੇ ਰਹਿਣ ਵਾਲੇ 31 ਸਾਲਾ ਤਲਵਿੰਦਰ ਸਿੰਘ ਤਿੰਦਾ ਵਜੋਂ ਹੋਈ ਹੈ। ਮ੍ਰਿਤਕ ਤਲਵਿੰਦਰ ਸਿੰਘ ਦੇ ਪਿਤਾ ਸੀਤਲ ਸਿੰਘ ਨੇ ਦੱਸਿਆ ਕਿ ਤਲਵਿੰਦਰ ਸਿੰਘ ਕਰੀਬ ਪੰਜ ਮਹੀਨੇ ਪਹਿਲਾਂ ਵੈਨਕੂਵਰ ਵਿਖੇ ਕਬੱਡੀ ਖੇਡਣ ਗਿਆ ਸੀ। ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕਿ ਬੁਰਾ ਹਾਲ ਹੈ। ਖੇਡ ਜਗਤ ਵਿੱਚ ਵੀ ਸੋਗ ਦੀ ਲਹਿਰ ਹੈ। ਦੱਸ ਦੇਈਏ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਦੀ ਦਸੰਬਰ ਦੇ ਆਖਰੀ ਹਫਤੇ ਦੌਰਾਨ ਕੈਨੇਡਾ ‘ਚ ਮੌਤ ਹੋਈ ਸੀ।