ਆਕਲੈਂਡ ‘ਚ ਅਪਰਾਧੀਆਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਚੁੱਕੇ ਨੇ ਕਿ ਹੁਣ ਅਪਰਾਧੀਆਂ ਨੇ ਲੋਕਾਂ ਦੇ ਘਰਾਂ ‘ਚ ਵੜ ਉਨ੍ਹਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ। ਦਰਅਸਲ ਆਕਲੈਂਡ ਦੇ ਇੱਕ ਪਰਿਵਾਰ ਨੂੰ ਸੋਮਵਾਰ ਨੂੰ ਦੋ ਵਿਅਕਤੀਆਂ ਵੱਲੋਂ ਹਥਿਆਰਾਂ ਨਾਲ ਧਮਕਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅੱਜ ਦੁਪਹਿਰ 1 ਵਜੇ ਦੇ ਕਰੀਬ ਓਟਾਹੂਹੂ ਵਿੱਚ ਵਾਪਰੀ ਘਟਨਾ ਲਈ ਬੁਲਾਇਆ ਗਿਆ ਸੀ।
ਰਿਪੋਰਟਾਂ ਅਨੁਸਾਰ ਦੋ ਆਦਮੀਆਂ ਨੇ ਪਤੇ ‘ਤੇ ਲੋਕਾਂ ਨੂੰ ਧਮਕੀ ਦਿੱਤੀ ਸੀ ਇਸ ਦੌਰਾਨ ਇਕ ਵਿਅਕਤੀ ਕੋਲ ਹਥਿਆਰ ਸੀ। ਹਾਲਾਂਕਿ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਵਿਅਕਤੀ ਮੌਕੇ ਤੋਂ ਭੱਜ ਗਏ ਅਤੇ ਪੁਲਿਸ ਈਗਲ ਹੈਲੀਕਾਪਟਰ ਰਾਹੀਂ ਉਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਹੈ। ਪੁਲਿਸ ਨੇ ਕਿਹਾ ਕਿ ਇਸ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ ਹੈ। ਹਾਲਾਂਕਿ ਇਹ ਵਿਅਕਤੀ ਕੌਣ ਸਨ ਅਤੇ ਇਸ ਤਰਾਂ ਧਮਕਾਉਣ ਪਿੱਛੇ ਕੀ ਕਾਰਨ ਹੈ ਇਸ ਨੂੰ ਲੈ ਕੇ ਪੁੱਛਗਿੱਛ ਜਾਰੀ ਹੈ।