ਨਿਊਜ਼ੀਲੈਂਡ ਵਿੱਚ ਰੋਜ਼ਾਨਾ ਸਾਹਮਣੇ ਆਉਣ ਆਉਣ ਵਾਲੇ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਬੀਤੇ ਕੁੱਝ ਦਿਨਾਂ ਤੋਂ ਕਮੀ ਬਰਕਰਾਰ ਹੈ। ਉੱਥੇ ਹੀ ਮੰਗਲਵਾਰ ਨੂੰ ਨਿਊਜ਼ੀਲੈਂਡ ਸਿਹਤ ਮੰਤਰਾਲੇ ਵੱਲੋ ਜਾਰੀ ਕੀਤੇ ਅੰਕੜਿਆਂ ਅਨੁਸਾਰ ਕਮਿਊਨਿਟੀ ਵਿੱਚ ਕੋਵਿਡ -19 ਦੇ 21 ਨਵੇਂ ਕੇਸ ਸਾਹਮਣੇ ਆਏ ਹਨ, ਇਹ ਸਾਰੇ ਮਾਮਲੇ ਆਕਲੈਂਡ ਵਿੱਚੋਂ ਸਾਹਮਣੇ ਆਏ ਹਨ, ਸਿਹਤ ਦੇ ਡਾਇਰੈਕਟਰ ਜਨਰਲ ਡਾ ਐਸ਼ਲੇ ਬਲੂਮਫੀਲਡ ਨੇ ਇੰਨਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ।
ਇਸ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਕੁੱਲ ਗਿਣਤੀ ਹੁਣ 841 ਹੋ ਗਈ ਹੈ, ਜਿਨ੍ਹਾਂ ਵਿੱਚੋਂ 147 ਕੇਸ ਹੁਣ ਤੱਕ ਠੀਕ ਹੋ ਗਏ ਹਨ। ਇਸ ਦੌਰਾਨ, ਇੱਕ ਹੋਰ ਕੇਸ ਹੈ ਜੋ ਅਜੇ ਨਿਰਧਾਰਤ ਨਹੀਂ ਕੀਤਾ ਗਿਆ ਹੈ ਕਿ ਇਹ ਸਰਹੱਦੀ ਮਾਮਲਾ ਹੈ ਜਾਂ ਕਮਿਊਨਿਟੀ ਮਾਮਲਾ ਹੈ। ਹਾਲਾਂਕਿ, ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਸਮੇ ਆਕਲੈਂਡ ਦੇ ਹਸਪਤਾਲਾਂ ਵਿੱਚ ਕੋਵਿਡ -19 ਦੇ 39 ਮਰੀਜ਼ ਦਾਖਲ ਹਨ। ਇਨ੍ਹਾਂ ਵਿੱਚੋਂ ਛੇ ਗੰਭੀਰ ਦੇਖਭਾਲ ਵਿੱਚ ਹਨ ਜਦਕਿ ਚਾਰ ਨੂੰ ਵੈਂਟੀਲੇਟਰ ਦੀ ਲੋੜ ਹੈ।