ਪੰਜਾਬ ਦੇ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਉੱਚੀ ਬੱਸੀ ਨੇੜੇ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਕਾਰ ਵਿਚ ਸਵਾਰ ਚਾਰੇ ਵਿਅਕਤੀ ਝੁਲਸ ਗਏ। ਮੌਕੇ ‘ਤੇ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਟਰੱਕ ਵਿੱਚ ਫਸੇ ਟਰੱਕ ਡਰਾਈਵਰ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਜਲੰਧਰ ਦੇ ਹੀ ਰਹਿਣ ਵਾਲੇ ਹੋ ਸਕਦੇ ਹਨ ਕਿਉਂਕਿ ਹਾਦਸੇ ਦਾ ਸ਼ਿਕਾਰ ਹੋਈ ਗੱਡੀ ਦੀ ਨੰਬਰ ਪਲੇਟ ਜਲੰਧਰ ਦੀ ਹੈ।
