ਆਕਲੈਂਡ ‘ਚ ਸ਼ਨੀਵਾਰ ਦੁਪਹਿਰ ਇੱਕ ਵਿਅਕਤੀ ਨੂੰ ਰੋਕਣ ਤੋਂ ਬਾਅਦ ਇੱਕ ਸੁਰੱਖਿਆ ਗਾਰਡ ਨੂੰ ਚਾਕੂ ਮਾਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗਾਰਡ ‘ਤੇ ਹਮਲਾ ਹੋਣ ਤੋਂ ਬਾਅਦ ਪੁਲਿਸ ਨੂੰ ਦੁਪਹਿਰ 3:40 ਵਜੇ ਮਾਊਂਟ ਰੋਸਕਿਲ ਦੇ ਮਈ ਰੋਡ ‘ਤੇ ਨਿਊ ਵਰਲਡ ਸੁਪਰਮਾਰਕੀਟ ‘ਚ ਬੁਲਾਇਆ ਗਿਆ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਗਾਰਡ ਨੇ ਇੱਕ ਸ਼ੱਕੀ ਵਿਅਕਤੀ ਨੂੰ ਸਟੋਰ ਤੋਂ ਬਾਹਰ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦੱਸਿਆ ਕਿ ਇਸ ਮਗਰੋਂ ਸ਼ਨੀਵਾਰ ਸ਼ਾਮ ਨੂੰ ਇੱਕ 25 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ‘ਤੇ ਜ਼ਖਮੀ ਕਰਨ ਦੇ ਇਰਾਦੇ ਦਾ ਦੋਸ਼ ਲਗਾਇਆ ਗਿਆ ਸੀ।