ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਸੜਕਾਂ ‘ਤੇ ਮੇਖਾਂ ਅਤੇ ਕੰਡਿਆਲੀ ਤਾਰ ਲਗਾਉਣ ‘ਤੇ ਦੁੱਖ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਐਤਵਾਰ ਨੂੰ ਟਵੀਟ ਕੀਤਾ – ‘ਵੱਡੇ ਵੱਡੇ ਕਿੱਲ ਅਤੇ ਕੰਡਿਆਲੀ ਤਾਰ ਲਗਾ ਕੇ ਭਾਰਤ ਅਤੇ ਪੰਜਾਬ ਦਾ ਬਾਰਡਰ ਨਾ ਬਣਾਓ…’
ਮੁੱਖ ਮੰਤਰੀ ਨੇ ਆਪਣੇ ਐਕਸ ਹੈਂਡਲ ‘ਤੇ ਲਿਖਿਆ- “ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨਾਲ ਬੈਠ ਕੇ ਗੱਲ ਕਰ ਲਓ… ਉਹਨਾਂ ਦੀਆਂ ਜਾਇਜ਼ ਮੰਗਾਂ ਮੰਨ ਲਓ…ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ…ਸਾਡੇ ਨਾਲ ਇੰਨੀ ਨਫ਼ਰਤ ਨਾ ਕਰੋ… ਵੱਡੇ-ਵੱਡੇ ਕਿੱਲ ਤੇ ਕੰਡਿਆਲੀਆਂ ਤਾਰਾਂ ਲੱਗਾ ਕੇ ਤੁਸੀਂ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ…”
ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨਾਲ ਬੈਠ ਕੇ ਗੱਲ ਕਰ ਲਓ… ਉਹਨਾਂ ਦੀਆਂ ਜਾਇਜ਼ ਮੰਗਾਂ ਮੰਨ ਲਓ…ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ…ਸਾਡੇ ਨਾਲ ਇੰਨੀ ਨਫ਼ਰਤ ਨਾ ਕਰੋ… ਵੱਡੇ-ਵੱਡੇ ਕਿੱਲ ਤੇ ਕੰਡਿਆਲੀਆਂ ਤਾਰਾਂ ਲੱਗਾ ਕੇ ਤੁਸੀਂ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ… pic.twitter.com/9g2dxPbKqG
— Bhagwant Mann (@BhagwantMann) February 11, 2024