ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਵਿੱਚ ਕਿਸਾਨਾਂ ਅਤੇ ਸਿਆਸਤਦਾਨਾਂ ਦੇ ਵਿਚਕਾਰ ਮੁਲਾਕਾਤ ਹੋ ਰਹੀ ਹੈ। ਇਸ ਮੀਟਿੰਗ ਦੇ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਧਿਰਾਂ ਦੇ ਲੀਡਰ ਸ਼ਾਮਿਲ ਹੋ ਰਹੇ ਹਨ। ਕਿਸਾਨਾਂ ਦੀ ਕਚਹਿਰੀ ਦੇ ਵਿੱਚ ਹਾਜ਼ਰ ਹੋਣ ਲਈ ਸਾਰੀਆਂ ਪਾਰਟੀਆਂ ਨੇ ਆਪਣਾ ਪੈਨਲ ਤਿਆਰ ਕੀਤਾ ਹੈ ਕਿ ਕੋਣ ਇਸ ਕਿਸਾਨਾਂ ਦੀ ਮੀਟਿੰਗ ਦੇ ਵਿੱਚ ਜਾ ਕੇ ਗੱਲਬਾਤ ਕਰੇਗਾ। ਇਸ ਮੀਟਿੰਗ ਦੇ ਵਿੱਚ ਕਿਸਾਨ ਸਿਆਸੀ ਲੀਡਰਾਂ ਤੋਂ ਸਵਾਲ ਜਵਾਬ ਕਰਨਗੇ। ਕਿਸਾਨ ਜੱਥੇਬੰਦੀਆਂ ਰਾਜਸੀ ਪਾਰਟੀਆਂ ਦੇ ਖਿਲਾਫ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਅਦਾਲਤ ਦਾ ਆਯੋਜਨ ਕਰਨਗੀਆਂ। ਇਸ ਵਿੱਚ ਕਿਸਾਨ ਆਗੂ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਸਵਾਲ ਕਰਨਗੇ। ਇਸ ਅਦਾਲਤ ਵਿੱਚ ਹਰੇਕ ਜੱਥੇਬੰਦੀ ਦਾ ਇੱਕ ਕਿਸਾਨ ਆਗੂ ਸ਼ਾਮਿਲ ਹੋਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਵੱਲੋ ਇਸ ਕਿਸਾਨ ਕਚਹਿਰੀ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਕਰਨਾਲ ਅਤੇ ਪੰਜਾਬ ਦੇ ਮੋਗਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਆਗੂ ਸਿਆਸੀ ਪਾਰਟੀਆਂ ਤੋਂ ਨਾਰਾਜ਼ ਹਨ।
ਜ਼ਿਕਰਯੋਗ ਹੈ ਕਿ ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਹਾਲਾਂਕਿ ਸਿਆਸੀ ਪਾਰਟੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਇਸ ਕਚਹਿਰੀ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਨਹੀਂ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਦੇ ਭਾਈਵਾਲਾਂ ਨੂੰ ਵੀ ਸੱਦਾ ਨਹੀਂ ਦਿੱਤਾ ਗਿਆ ਹੈ। ਹੋਰ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਦੇ ਨੁਮਾਇੰਦੇ ਇਸ ਅਦਾਲਤ ਵਿੱਚ ਸ਼ਾਮਿਲ ਹੋਣਗੇ।