ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਕਚਹਿਰੀ ਲੱਗੀ ਹੈ। ਦਰਅਸਲ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ਦੇ ਵਿੱਚ ਸਿਆਸਤਦਾਨਾਂ ਨੂੰ ਮੁਲਾਕਾਤ ਲਈ ਬੁਲਾਇਆ ਹੈ। ਜਿਸ ‘ਚ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇਦੇ ਪਹੁੰਚੇ ਹਨ। ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਮੁਲਾਕਾਤ ਕੀਤੀ ਗਈ ਫਿਰ ਕਾਂਗਰਸ ਦੇ ਨਵੇ ਬਣੇ ਪ੍ਰਧਾਨ ਨਵਜੋਤ ਸਿੱਧੂ ਸਮੇਤ ਹੋਰ ਵੀ ਕਾਂਗਰਸੀ ਲੀਡਰਾਂ ਤੋਂ ਕਿਸਾਨਾਂ ਨੇ ਸਵਾਲ ਪੁੱਛੇ।
Had a positive meeting with Samyukt Kisan Morcha … Discussed the way forward !! pic.twitter.com/SEGUXUaXwR
— Navjot Singh Sidhu (@sherryontopp) September 10, 2021
ਨਵਜੋਤ ਸਿੱਧੂ ਨੇ ਮੀਟਿੰਗ ਤੋਂ ਬਾਅਦ ਤੁਰੰਤ ਕਿਸਾਨਾਂ ਨਾਲ ਤਸਵੀਰਾਂ ਸਾਂਝੀਆਂ ਕਰਦੇ ਲਿਖਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਇੱਕ ਸਕਾਰਾਤਮਕ ਮੁਲਾਕਾਤ ਕੀਤੀ ਹੈ। ਜਿਸ ਦੇ ਵਿੱਚ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੱਧੂ ਤੋਂ ਬਾਹਰ ਆਉਂਦਿਆਂ ਮੀਡੀਆਂ ਨੇ ਗੱਲਬਾਤ ਕਰਨ ਦੀ ਕੋਸ਼ਿਸ ਕੀਤੀ ਪਰ ਉਨ੍ਹਾਂ ਨੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਦਾ ਉਸ ਸਮੇਂ ਤਾਂ ਇਨਕਾਰ ਕਰ ਦਿੱਤਾ ਪਰ ਉਸ ਤੋਂ ਬਾਅਦ ਟਵੀਟ ਕਰ ਕੇ ਇਨੀ ਗੱਲ ਲਿਖੀ।