ਨਿਊਜ਼ੀਲੈਂਡ ਵਿੱਚ ਨਿਰੰਤਰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਹੀ ਕੁੱਝ ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਇੱਕ ਵਾਰ ਫਿਰ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਸ਼ਨੀਵਾਰ ਨੂੰ ਕਮਿਊਨਿਟੀ ਵਿੱਚ 23 ਨਵੇਂ ਕੋਵਿਡ -19 ਕੇਸ ਸਾਹਮਣੇ ਆਏ ਹਨ, ਇਹ ਸਾਰੇ ਮਾਮਲੇ ਆਕਲੈਂਡ ਵਿੱਚ ਸਾਹਮਣੇ ਆਏ ਹਨ।
ਡੈਲਟਾ ਪ੍ਰਕੋਪ ਦੇ ਕੇਸਾਂ ਦੀ ਕੁੱਲ ਗਿਣਤੀ ਹੁਣ 902 ਹੈ, ਜਿਨ੍ਹਾਂ ਵਿੱਚੋਂ 289 ਹੁਣ ਠੀਕ ਹੋ ਗਏ ਹਨ। ਇਸ ਦੇ ਨਾਲ ਹੀ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਨਿਊਜ਼ੀਲੈਂਡ ਦੇ ਕੁੱਲ ਪੁਸ਼ਟੀ ਕੀਤੇ ਕੇਸ 3534 ਹੋ ਗਏ ਹਨ।