ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਮਹਿੰਗਾਈ ਦੇ ਮੁੱਦੇ ‘ਤੇ ਕਿਸਾਨਾਂ ਦੇ ਸਮਰਥਨ ਵਿੱਚ ਸ਼ਨੀਵਾਰ ਨੂੰ ਯੂਥ ਕਾਂਗਰਸ ਦੇ ਵਰਕਰਾਂ ਨੇ ਭਾਜਪਾ ਦਫਤਰ ਦਾ ਘਿਰਾਓ ਕੀਤਾ। ਇਸ ਮੌਕੇ ਭਾਜਪਾ ਵਰਕਰ ਅਤੇ ਯੂਥ ਕਾਂਗਰਸ ਦੇ ਵਰਕਰ ਆਹਮੋ -ਸਾਹਮਣੇ ਹੋ ਗਏ। ਦੋਵਾਂ ਵਿਚਾਲੇ ਟਕਰਾਅ ਦੀ ਸਥਿਤੀ ਪੈਦਾ ਹੋ ਗਈ। ਇਸ ਦੌਰਾਨ ਭਾਰੀ ਪੁਲਿਸ ਫੋਰਸ ਵੀ ਮੌਕੇ ‘ਤੇ ਮੌਜੂਦ ਸੀ। ਯੂਥ ਕਾਂਗਰਸ ਭਾਜਪਾ ਦਫਤਰ ਨੂੰ ਤਾਲਾ ਲਾਉਣ ਦੇ ਇਰਾਦੇ ਨਾਲ ਉਥੇ ਪਹੁੰਚੀ ਸੀ, ਪਰ ਪੁਲਿਸ ਨੇ ਘੰਟਾਘਰ ਸਥਿਤ ਭਾਜਪਾ ਦਫਤਰ ਤੋਂ ਪਹਿਲਾਂ ਹੀ ਪੂਰੀ ਤਰ੍ਹਾਂ ਬੈਰੀਕੇਡਿੰਗ ਲਗਾ ਦਿੱਤੀ ਸੀ। ਦਫਤਰ ਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ ਗਿਆ। ਇਸ ਦੌਰਾਨ ਭਾਜਪਾ ਵਰਕਰ ਵੀ ਉੱਥੇ ਪਹੁੰਚ ਗਏ।
ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਇੱਕ ਦੂਜੇ ਦੇ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਚੁਣੌਤੀ ਦਿੱਤੀ। ਮਾਹੌਲ ਨੂੰ ਵੇਖਦਿਆਂ ਅਤੇ ਸੁਰਖਿਆ ਦੇ ਮੱਦੇਨਜ਼ਰ ਸਥਾਨਿਕ ਪੁਲਿਸ ਵਲੋਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਅਤੇ ਬੈਰੀਕੇਟਿੰਗ ਕੀਤੀ ਗਈ। ਪਰ ਯੂਥ ਕਾਂਗਰਸ ਅਤੇ ਪੁਲਿਸ ਵਿਚਕਾਰ ਝੜਪ ਸ਼ੁਰੂ ਹੋ ਗਈ। ਇਸ ਦੌਰਾਨ ਕੁਝ ਸ਼ਰਾਰਤੀ ਲੋਕਾਂ ਨੇ ਚੱਪਲਾਂ ਅਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਜਿਸ ਦੌਰਾਨ ਕੁਝ ਵਰਕਰ ਜ਼ਖ਼ਮੀ ਵੀ ਹੋਏ। ਪੁਲਿਸ ਨੇ ਸਥਿਤੀ ਨੂੰ ਸੰਭਾਲਣ ਲਈ ਦੋਵਾਂ ਸਮੂਹਾਂ ਦੇ ਵਰਕਰਾਂ ਨੂੰ ਵੀ ਖਿੰਡਾ ਦਿੱਤਾ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।