ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੌਜੂਦਗੀ ਵਿੱਚ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ਮੁੱਖ ਦਫਤਰ ਵਿਖੇ BJP ਵਿੱਚ ਸ਼ਾਮਿਲ ਹੋ ਗਏ ਹਨ। ਇੰਦਰਜੀਤ ਸਿੰਘ ਅਜਿਹੇ ਸਮੇਂ ਭਾਜਪਾ ਵਿੱਚ ਸ਼ਾਮਿਲ ਹੋਏ ਹਨ ਜਦੋਂ ਅਗਲੇ ਸਾਲ ਪੰਜ ਰਾਜਾਂ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਭਾਰਤ ਦੇ ਪਹਿਲੇ ਸਿੱਖ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੇ ਪੋਤੇ ਸਰਦਾਰ ਇੰਦਰਜੀਤ ਸਿੰਘ ਜੀ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਨੂੰ @BJP4India ਪਰਿਵਾਰ ਵਿੱਚ ਸਵਾਗਤ ਕਰਦਿਆਂ ਖੁਸ਼ੀ ਹੋਈ।@BJP4Punjab pic.twitter.com/qBbc2I7HT2
— Hardeep Singh Puri (@HardeepSPuri) September 13, 2021
ਜ਼ੈਲ ਸਿੰਘ ਨੇ 1982 ਤੋਂ 1987 ਤੱਕ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ ਸੀ। ਉਹ ਕਾਂਗਰਸ ਦੇ ਮੈਂਬਰ ਸਨ। ਸਾਕਾ ਨੀਲਾ ਤਾਰਾ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਅਤੇ 1984 ਦੇ ਸਿੱਖ ਦੰਗੇ ਉਨ੍ਹਾਂ ਦੇ ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਹੋਏ ਸਨ। ਜ਼ੈਲ ਸਿੰਘ ਦੀ ਮੌਤ 1994 ਵਿੱਚ ਇੱਕ ਕਾਰ ਹਾਦਸੇ ਵਿੱਚ ਹੋਈ ਸੀ। ਮੌਕੇ ‘ਤੇ ਮੌਜੂਦ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉਨਾਂ੍ਹ ਨੂੰ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬੀਜੇਪੀ ‘ਚ ਸ਼ਾਮਿਲ ਹੋਣ ‘ਤੇ ਵਧਾਈ ਦਿੱਤੀ।