ਇਸ ਵੇਲੇ ਇੱਕ ਵੱਡੀ ਖਬਰ ਮੋਹਾਲੀ ਤੋਂ ਆ ਰਹੀ ਹੈ, ਜਿੱਥੇ ਇੱਕ ਖਿਡਾਰੀ ਨੇ ਖੁਦਕੁਸ਼ੀ ਕਰ ਲਈ ਹੈ। ਮੀਡੀਆ ਰਿਪੋਰਟਸ ਦੇ ਅਨੁਸਾਰ ਭਾਰਤ ਦੇ ਨਿਸ਼ਾਨੇਬਾਜ਼ ਨਮਨਵੀਰ ਸਿੰਘ ਬਰਾੜ ਨੇ ਖੁਦਕੁਸ਼ੀ ਕੀਤੀ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਮੋਹਾਲੀ ਦੇ ਸੈਕਟਰ 71 ਦਾ ਹੈ। ਨਿਸ਼ਾਨੇਬਾਜ਼ ਨਮਨਵੀਰ ਸਿੰਘ ਬਰਾੜ ਨੇ ਆਪਣੇ ਘਰ ਵਿੱਚ ਹੀ ਖੁਦਕੁਸ਼ੀ ਕੀਤੀ ਹੈ। ਇਹ ਘਟਨਾ ਸਵੇਰੇ 4.45 ਵਜੇ ਵਾਪਰੀ ਹੈ। ਪਰਿਵਾਰ ਨੇ ਕਿਸੇ ‘ਤੇ ਸ਼ੱਕ ਨਹੀਂ ਜਤਾਇਆ ਹੈ।
ਮਟੌਰ ਪੁਲਿਸ ਸਟੇਸ਼ਨ ਨੇ ਇਸ ਮਾਮਲੇ ਵਿੱਚ ਧਾਰਾ 174 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਨਮਨਵੀਰ ਬਰਾੜ ਆਪਣੇ ਪਰਿਵਾਰ ਨਾਲ ਮੁਹਾਲੀ ਦੇ ਸੈਕਟਰ -71 ਦੇ ਮਕਾਨ ਨੰਬਰ -1097 ਵਿੱਚ ਰਹਿ ਰਿਹਾ ਸੀ।ਟ੍ਰੈਪ ਸ਼ੂਟਰ ਨਮਨਵੀਰ ਨੇ 2015 ਵਿੱਚ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਵਿਸ਼ਵ ਯੂਨੀਵਰਸਿਟੀ ਖੇਡਾਂ ਦੇ ਡਬਲ-ਟ੍ਰੈਪ ਸ਼ੂਟਿੰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਫਿਲਹਾਲ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਜਾਂਚ ‘ਚ ਜੁਟ ਗਈ ਹੈ।