ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੀਰਵਾਰ ਨੂੰ ਭਾਜਪਾ ‘ਚ ਸ਼ਾਮਿਲ ਹੋਣਗੇ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪਟਿਆਲਾ ਸੀਟ ਤੋਂ ਮੈਦਾਨ ਵਿੱਚ ਉਤਾਰ ਸਕਦੀ ਹੈ। ਪ੍ਰਨੀਤ ਕੌਰ ਦੇ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਕਿਆਸਅਰਾਈਆਂ ਕਾਫੀ ਸਮੇਂ ਤੋਂ ਚੱਲ ਰਹੀਆਂ ਸਨ ਪਰ ਇਸ ਦੌਰਾਨ ਹਾਲ ਹੀ ‘ਚ ਉਨ੍ਹਾਂ ਦੀ ਬੇਟੀ ਜੈਇੰਦਰ ਕੌਰ ਨੇ ਇੱਕ ਬਿਆਨ ‘ਚ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੀ ਮਾਂ ਪ੍ਰਨੀਤ ਜਲਦ ਹੀ ਭਾਜਪਾ ‘ਚ ਸ਼ਾਮਿਲ ਹੋਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਅਸਤੀਫਾ ਦੇ ਕੇ ਸਤੰਬਰ 2022 ‘ਚ ਆਪਣੇ ਬੇਟੇ ਰਣਇੰਦਰ ਸਿੰਘ ਅਤੇ ਬੇਟੀ ਜੈਇੰਦਰ ਕੌਰ ਨਾਲ ਭਾਜਪਾ ‘ਚ ਸ਼ਾਮਿਲ ਹੋਏ ਸਨ। ਇੱਥੋਂ ਤੱਕ ਕਿ ਕੈਪਟਨ ਨੇ ਆਪਣੀ ਪਾਰਟੀ ਨੂੰ ਭਾਜਪਾ ਵਿੱਚ ਰਲੇਵਾਂ ਕਰ ਲਿਆ ਹੈ।