ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਵੀਰਵਾਰ ਨੂੰ ਆਪਣੇ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿੱਚ ਪੰਜ ਮੰਤਰੀ ਵੀ ਸ਼ਾਮਿਲ ਹਨ। ਲਿਸਟ ‘ਚ ਸ਼ਾਮਿਲ ਮੰਤਰੀਆਂ ਦੇ ਨਾਮ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪਾਰਟੀ ਨੇ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਪਟਿਆਲਾ ਤੋਂ ਡਾਕਟਰ ਬਲਬੀਰ ਸਿੰਘ ਅਤੇ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਉਮੀਦਵਾਰ ਬਣਾਇਆ ਹੈ। ਜਦਕਿ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
