ਰੂਸ ਦੀ ਰਾਜਧਾਨੀ ਮਾਸਕੋ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਸ਼ਾਪਿੰਗ ਮਾਲ ਵਿੱਚ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਰਦੀ ‘ਚ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਹਨ। ਇਸ ਹਮਲੇ ‘ਚ 140 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਮਲਾਵਰਾਂ ਦੀ ਗਿਣਤੀ ਪੰਜ ਦੱਸੀ ਜਾ ਰਹੀ ਹੈ। ਗੋਲੀਬਾਰੀ ਤੋਂ ਬਾਅਦ ਮਾਲ ‘ਚ ਹਫੜਾ-ਦਫੜੀ ਮਚ ਗਈ ਸੀ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਸੀ। ਜਾਣਕਾਰੀ ਮੁਤਾਬਿਕ ਹਮਲਾਵਰ ਫੌਜੀ ਵਰਦੀ ‘ਚ ਸਨ। ਹਮਲਾਵਰਾਂ ਨੇ ਕ੍ਰੋਕਸ ਸਿਟੀ ਹਾਲ ‘ਤੇ ਗ੍ਰੇਨੇਡ ਵੀ ਸੁੱਟਿਆ, ਜਿਸ ਨਾਲ ਮਾਲ ‘ਚ ਭਿਆਨਕ ਅੱਗ ਲੱਗ ਗਈ।
