ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ‘ਆਪ’ ਦੇ 4 ਆਗੂਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਆਤਿਸ਼ੀ ਨੇ ਦੱਸਿਆ ਕਿ ਸੌਰਭ ਭਾਰਦਵਾਜ, ਰਾਘਵ ਚੱਢਾ, ਦੁਰਗੇਸ਼ ਪਾਠਕ ਅਤੇ ਮੈਨੂੰ ਗ੍ਰਿਫਤਾਰ ਕੀਤਾ ਜਾਵੇਗਾ। ਪ੍ਰੈੱਸ ਕਾਨਫਰੰਸ ‘ਚ ਆਤਿਸ਼ੀ ਨੇ ਕਿਹਾ ਕਿ ਸਾਡੇ ਵੱਡੇ ਨੇਤਾਵਾਂ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਉਨ੍ਹਾਂ ਦੀ ਯੋਜਨਾ ਆਉਣ ਵਾਲੇ 2 ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਦੇ 4 ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹੈ। ਉਨ੍ਹਾਂ ਕਿਹਾ, ਮੈਨੂੰ ਕਿਹਾ ਗਿਆ ਸੀ ਕਿ ਜੇਕਰ ਇੱਕ ਮਹੀਨੇ ਦੇ ਅੰਦਰ ਭਾਜਪਾ ਵਿੱਚ ਸ਼ਾਮਿਲ ਨਹੀਂ ਹੋਈ ਤਾਂ ਈਡੀ ਮੈਨੂੰ ਗ੍ਰਿਫ਼ਤਾਰ ਕਰ ਲਵੇਗੀ। ਆਤਿਸ਼ੀ ਨੇ ਕਿਹਾ ਕਿ, ਕੱਲ ਸ਼ਾਮ ਮੈਂ ਟਵੀਟ ਕਰਕੇ ਦੱਸਿਆ ਸੀ ਕਿ ਅੱਜ ਮੈਂ ਤੁਹਾਡੇ ਸਾਹਮਣੇ ਇੱਕ ਬਹੁਤ ਹੀ ਸਨਸਨੀਖੇਜ਼ ਖਬਰ ਪੇਸ਼ ਕਰਾਂਗੀ। ਮੈਂ ਦੱਸਣਾ ਚਾਹੁੰਦੀ ਹਾਂ ਕਿ ਭਾਜਪਾ ਨੇ ਮੇਰੇ ਬਹੁਤ ਹੀ ਕਰੀਬੀ ਵਿਅਕਤੀ ਦੇ ਜ਼ਰੀਏ ਮੈਨੂੰ ਭਾਜਪਾ ‘ਚ ਸ਼ਾਮਿਲ ਹੋਣ ਲਈ ਕਿਹਾ ਹੈ।
![atishi marlena claims party 4 leaders](https://www.sadeaalaradio.co.nz/wp-content/uploads/2024/04/WhatsApp-Image-2024-04-02-at-2.10.33-PM-950x534.jpeg)