ਨਿਊਜ਼ੀਲੈਂਡ ‘ਚ ਕੋਰੋਨਾ ਦੀ ਰਫਤਾਰ ਭਾਵੇਂ ਘੱਟ ਹੋ ਗਈ ਹੈ, ਪਰ ਨਵੇਂ ਮਾਮਲੇ ਅਜੇ ਵੀ ਲਗਾਤਰ ਸਾਹਮਣੇ ਆ ਰਹੇ ਹਨ। ਸਿਹਤ ਮੰਤਰਾਲੇ ਵੱਲੋ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਨਿਊਜ਼ੀਲੈਂਡ ਵਿੱਚ ਸ਼ੁੱਕਰਵਾਰ ਨੂੰ ਕਮਿਊਨਿਟੀ ਵਿੱਚ ਕੋਵਿਡ -19 ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ, ਇਹ ਸਾਰੇ ਆਕਲੈਂਡ ਵਿੱਚ ਦਰਜ ਕੀਤੇ ਗਏ ਹਨ, ਪਬਲਿਕ ਹੈਲਥ ਡਾਇਰੈਕਟਰ ਡਾ. ਕੈਰੋਲਿਨ ਮੈਕਲਨੇ ਨੇ ਇੰਨਾ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਸ ਪ੍ਰਕੋਪ ਵਿੱਚ ਕੁੱਲ ਕੇਸਾਂ ਦੀ ਗਿਣਤੀ ਹੁਣ 1007 ਹੈ, ਜਿਨ੍ਹਾਂ ਵਿੱਚੋਂ 549 ਹੁਣ ਠੀਕ ਹੋ ਗਏ ਹਨ।
ਹੁਣ ਕੋਵਿਡ -19 ਦੇ 14 ਮਰੀਜ਼ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚ ਤਿੰਨ ਸਖਤ ਦੇਖਭਾਲ ਵਿੱਚ ਹਨ. ਮਿਡਲਮੋਰ ਹਸਪਤਾਲ ਵਿੱਚ ਅੱਠ, ਆਕਲੈਂਡ ਸਿਟੀ ਹਸਪਤਾਲ ਵਿੱਚ ਚਾਰ ਅਤੇ ਨੌਰਥ ਸ਼ੋਰ ਹਸਪਤਾਲ ਵਿੱਚ ਦੋ ਮਰੀਜ਼ ਦਾਖਲ ਹਨ।