ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਅੰਮ੍ਰਿਤਸਰ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਪਾਰਟੀ ਪ੍ਰਧਾਨ ਅਤੇ ਉਨ੍ਹਾਂ ਦਾ ਪੁੱਤਰ ਲੋਕ ਸਭਾ ਚੋਣ ਲੜਨ ਜਾ ਰਹੇ ਹਨ।
ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਹਿਲਾਂ ਜਾਰੀ ਕੀਤੀ ਗਈ ਸੂਚੀ ਵਿੱਚ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਮਾਨ ਸੰਗਰੂਰ ਤੋਂ ਚੋਣ ਲੜਨਗੇ। ਜਦਕਿ ਪਟਿਆਲਾ ਤੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ, ਫਰੀਦਕੋਟ ਤੋਂ ਬਲਦੇਵ ਸਿੰਘ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਅ) ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਵਾਸੀ ਫ਼ਿਰੋਜ਼ਪੁਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਭੁਪਿੰਦਰ ਸਿੰਘ ਪੰਜਾਬ ਪੁਲੀਸ ਦੇ ਏਐਸਆਈ ਦੇ ਅਹੁਦੇ ਤੋਂ ਸੇਵਾਮੁਕਤ ਹੋ ਚੁੱਕੇ ਹਨ।