ਸੁਪਰਸਟਾਰ ਸਲਮਾਨ ਖਾਨ ਹਮੇਸ਼ਾ ਹੀ ਸੁਰਖੀਆਂ ‘ਚ ਰਹਿੰਦੇ ਹਨ। ਪਰ ਇਸ ਦੌਰਾਨ ਸੁਪਰਸਟਾਰ ਨਾਲ ਜੁੜੀ ਇੱਕ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਦਰਅਸਲ ਐਤਵਾਰ ਸਵੇਰੇ ਕਰੀਬ 5 ਵਜੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਦੋ ਅਣਪਛਾਤੇ ਲੋਕਾਂ ਨੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਮੌਕੇ ‘ਤੇ ਪਹੁੰਚੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੰਬਈ ਪੁਲਿਸ ਦੇ ਨਾਲ-ਨਾਲ ਕ੍ਰਾਈਮ ਬ੍ਰਾਂਚ ਵੀ ਮੌਕੇ ‘ਤੇ ਪਹੁੰਚ ਗਈ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਅਣਪਛਾਤੇ ਵਿਅਕਤੀ ਬਾਈਕ ‘ਤੇ ਆਏ ਸਨ। ਉਨ੍ਹਾਂ ਨੇ ਸਲਮਾਨ ਦੇ ਘਰ ਦੇ ਬਾਹਰ 6 ਰਾਉਂਡ ਫਾਇਰ ਕੀਤੇ। ਇੰਨਾ ਹੀ ਨਹੀਂ ਮੰਨਿਆ ਜਾ ਰਿਹਾ ਹੈ ਕਿ ਜਦੋਂ ਗੋਲੀਬਾਰੀ ਹੋਈ ਤਾਂ ਸਲਮਾਨ ਖਾਨ ਘਰ ‘ਚ ਮੌਜੂਦ ਸਨ। ਆਮਤੌਰ ‘ਤੇ ਸਲਮਾਨ ਖਾਨ ਦੇ ਘਰ ਦੇ ਬਾਹਰ ਪੁਲਿਸ ਵੈਨ ਮੌਜੂਦ ਰਹਿੰਦੀ ਹੈ। ਪਰ ਹੁਣ ਗੋਲੀਬਾਰੀ ਤੋਂ ਬਾਅਦ ਪੁਲਿਸ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਮੁੰਬਈ ਕ੍ਰਾਈਮ ਬ੍ਰਾਂਚ ਦੇ ਨਾਲ-ਨਾਲ ਬਾਂਦਰਾ ਪੁਲਿਸ ਦੀ ਟੀਮ ਵੀ ਲੋਕੇਸ਼ਨ ‘ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।