ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਇੱਕ ਵਾਰ ਫਿਰ 3 ਵਿਧਾਇਕਾ ਨੂੰ ਮੈਦਾਨ ਦੇ ਵਿੱਚ ਉਤਾਰਿਆ ਹੈ। ਆਪ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ, ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।