ਲਗਾਤਾਰ ਮਹਿੰਗਾਈ ਦੀ ਮਾਰ ਝੱਲ ਰਹੇ ਨਿਊਜ਼ੀਲੈਂਡ ਵਾਸੀਆਂ ਦੇ ਲਈ ਇੱਕ ਵੱਡੀ ਤੇ ਚੰਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਾਲਾਨਾ ਮਹਿੰਗਾਈ ਲਗਭਗ ਤਿੰਨ ਸਾਲਾਂ ਵਿੱਚ ਆਪਣੇ ਹੇਠਲੇ ਪੱਧਰ ‘ਤੇ ਪਹੁੰਚ ਗਈ ਹੈ। ਸਟੇਟਸ NZ ਦੇ ਅੰਕੜਿਆਂ ਅਨੁਸਾਰ ਮਾਰਚ ਨੂੰ ਖਤਮ ਹੋਏ ਤਿੰਨ ਮਹੀਨਿਆਂ ਵਿੱਚ ਖਪਤਕਾਰਾਂ ਦੀਆਂ ਕੀਮਤਾਂ ਵਿੱਚ 0.6 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ, ਜਿਸ ਕਾਰਨ ਸਾਲਾਨਾ ਦਰ 4.0 ਪ੍ਰਤੀਸ਼ਤ ਤੱਕ ਪਹੁੰਚੀ ਹੈ ਅਤੇ ਇਹ ਜੂਨ 2021 ਤੋਂ ਬਾਅਦ ਸਭ ਤੋਂ ਘੱਟ ਹੈ। ਇਹ ਅੰਕੜੇ ਅਰਥਸ਼ਾਸਤਰੀਆਂ ਦੀਆਂ ਉਮੀਦਾਂ ਦੇ ਅਨੁਸਾਰ ਸਨ।
![Inflation drops to 4 percent](https://www.sadeaalaradio.co.nz/wp-content/uploads/2024/04/WhatsApp-Image-2024-04-17-at-8.57.47-AM-950x534.jpeg)