ਨਿਊਜ਼ੀਲੈਂਡ ‘ਚ ਕੋਰੋਨਾ ਦਾ ਕਹਿਰ ਅਜੇ ਵੀ ਦੇਖਣ ਨੂੰ ਮਿਲ ਰਿਹਾ ਹੈ। ਸਿਹਤ ਮੰਤਰਾਲੇ ਵੱਲੋ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਨਿਊਜ਼ੀਲੈਂਡ ਵਿੱਚ ਐਤਵਾਰ ਨੂੰ ਕਮਿਊਨਿਟੀ ਵਿੱਚ 24 ਨਵੇਂ ਕੋਵਿਡ -19 ਕੇਸ ਸਾਹਮਣੇ ਆਏ ਹਨ, ਇਹ ਸਾਰੇ ਮਾਮਲੇ ਆਕਲੈਂਡ ਵਿੱਚ ਸਾਹਮਣੇ ਆਏ ਹਨ, ਪਬਲਿਕ ਹੈਲਥ ਦੀ ਡਾਇਰੈਕਟਰ ਕੈਰੋਲੀਨ ਮੈਕਲਨੇ ਨੇ ਇੰਨਾ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ।
ਇਸ ਦੇ ਨਾਲ ਹੀ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਬਾਅਦ ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਪੁਸ਼ਟੀ ਕੀਤੇ ਕੇਸਾਂ ਦੀ ਕੁੱਲ ਸੰਖਿਆ ਹੁਣ 3704 ਹੋ ਗਈ ਹੈ।