ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਸੋਮਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਰਹੇ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਇੰਨ੍ਹਾਂ ਹੀ ਨਹੀਂ ਅਕਾਲੀ ਦਲ ਨੇ ਕੇਪੀ ਨੂੰ ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ ਦਲ ਦਾ ਉਮੀਦਵਾਰ ਵੀ ਐਲਾਨ ਦਿੱਤਾ ਹੈ। ਇਸ ਮੌਕੇ ਕੇਪੀ ਨੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦੇ ਟਕਸਾਲੀ ਪਰਿਵਾਰ ਨੂੰ ਲਗਾਤਾਰ ਅਣਗੌਲਿਆ ਕੀਤਾ ਜਿਸ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਜਲੰਧਰ ਦੀ ਸੀਟ ਨੂੰ ਲੈ ਕੇ ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਕੇਪੀ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਸੀ। ਪਰ ਇਹ ਕੋਸ਼ਿਸ਼ ਨਾਕਾਮ ਰਹੀ।