ਕ੍ਰਾਈਸਟਚਰਚ ਵਿੱਚ ਇੱਕ ਕਾਰ ਦੇ ਬਿਜਲੀ ਦੇ ਖੰਭੇ ਨਾਲ ਟਕਰਾ ਜਾਣ ਕਾਰਨ ਚਾਰ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਮੰਗਲਵਾਰ ਰਾਤ 10.20 ਵਜੇ ਦੇ ਕਰੀਬ ਸਪੈਨਸਰਵਿਲ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਪੁਲਿਸ ਨੇ ਕਿਹਾ ਕਿ ਉਹ ਲੋਅਰ ਸਟਾਈਕਸ ਰੋਡ ‘ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਸੇਂਟ ਜੌਨ ਦੇ ਅਮਲੇ, ਚਾਰ ਐਂਬੂਲੈਂਸਾਂ ਅਤੇ ਦੋ ਰੈਪਿਡ ਰਿਸਪਾਂਸ ਵਾਹਨਾਂ ਸਮੇਤ, ਘਟਨਾ ਸਥਾਨ ‘ਤੇ ਹਾਜ਼ਰ ਹੋਏ ਸਨ। ਉਨ੍ਹਾਂ ਨੇ ਮੌਕੇ ‘ਤੇ ਚਾਰ ਮਰੀਜ਼ਾਂ ਦਾ ਇਲਾਜ ਕੀਤਾ ਸੀ ਜਿਨ੍ਹਾਂ ‘ਚੋਂ ਤਿੰਨ ਨੂੰ ਦਰਮਿਆਨੀਆਂ ਸੱਟਾਂ ਸਨ ਅਤੇ ਇੱਕ ਦੀ ਹਾਲਤ ਗੰਭੀਰ ਸੀ। ਸਾਰੇ ਮਰੀਜ਼ਾਂ ਨੂੰ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ ਹੈ। ਹਾਲਾਂਕਿ ਇਹ ਘਟਨਾ ਕਿਵੇਂ ਵਾਪਰੀ ਇਸ ਪਿੱਛੇ ਕੀ ਕਾਰਨ ਹਨ ਇਸ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।