ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੇ ਅਮਰੀਕਾ ਵਿੱਚ ਕਤਲ ਹੋਣ ਦੀ ਚਰਚਾ ਹੈ। ਇਸ ਬਾਰੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੀਡੀਆ ਵਿੱਚ ਚਰਚਾ ਹੋ ਰਹੀ ਹੈ। ਹਾਲਾਂਕਿ ਅਜੇ ਤੱਕ ਕਿਸੇ ਜਾਂਚ ਏਜੰਸੀ ਜਾਂ ਦੂਤਾਵਾਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਗੈਂਗਸਟਰ ਗੋਲਡੀ ਬਰਾੜ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਲਈ ਹੈ। ਇਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਦੀ ਮੰਗਲਵਾਰ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲਡੀ ਬਰਾੜ ਆਪਣੇ ਇੱਕ ਦੋਸਤ ਨਾਲ ਘਰ ਦੇ ਬਾਹਰ ਗਲੀ ਵਿੱਚ ਖੜ੍ਹਾ ਸੀ। ਇਸ ਦੌਰਾਨ ਕੁਝ ਬਦਮਾਸ਼ ਆਏ ਅਤੇ ਗੋਲੀਆਂ ਚਲਾ ਕੇ ਭੱਜ ਗਏ। ਲਾਰੈਂਸ ਬਿਸ਼ਨੋਈ ਗੈਂਗ ਨੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਗੋਲਡੀ ਬਰਾੜ ਦੇ ਕਤਲ ‘ਤੇ ਸ਼ੱਕ ਹੈ।
