ਮਾਊਂਟ ਮੌਂਗਾਨੁਈ ਦੇ ਬੇਫੇਅਰ ਸ਼ਾਪਿੰਗ ਸੈਂਟਰ ਵਿੱਚ ਸ਼ੁੱਕਰਵਾਰ ਦੁਪਹਿਰ ਇੱਕ ਹਮਲੇ ਤੋਂ ਬਾਅਦ ਇੱਕ ਨੌਜਵਾਨ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਘਟਨਾ ਦੌਰਾਨ ਦੁਕਾਨਦਾਰ ਕਾਫੀ ਡਰ ਗਏ ਸਨ। ਇੱਕ ਗਵਾਹ ਨੇ ਦੱਸਿਆ ਕਿ ਉਸਨੇ ਇੱਕ ਮੁਟਿਆਰ ਕੁੜੀ ਨੂੰ ਸਟਰੈਚਰ ‘ਤੇ ਲਿਜਾਂਦੇ ਦੇਖਿਆ ਅਤੇ ਉਸਨੇ ਸੁਣਿਆ ਕਿ ਉਸਨੂੰ ਚਾਕੂ ਮਾਰਿਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਸੀ ਅਤੇ ਇੱਕ ਮਹਿਲਾ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਘਟਨਾ ਦੇ ਸਬੰਧ ਵਿੱਚ ਕਿਸੇ ਹੋਰ ਦੀ ਭਾਲ ਨਹੀਂ ਕੀਤੀ ਜਾ ਰਹੀ। ਹਾਟੋ ਹੋਨ ਸੇਂਟ ਜੌਨ ਨੇ ਕਿਹਾ ਕਿ ਇਸ ਨੇ ਸ਼ਾਮ 5 ਵਜੇ ਤੋਂ ਪਹਿਲਾਂ ਚਾਰ ਵਾਹਨਾਂ ਨਾਲ ਘਟਨਾ ਦਾ ਜਵਾਬ ਦਿੱਤਾ ਸੀ, ਜਿਸ ਵਿੱਚ ਇੱਕ ਰੋਡ ਐਂਬੂਲੈਂਸ ਵੀ ਸ਼ਾਮਿਲ ਹੈ ਅਤੇ ਇੱਕ ਮਰੀਜ਼ ਨੂੰ ਗੰਭੀਰ ਹਾਲਤ ‘ਚ ਟੌਰੰਗਾ ਹਸਪਤਾਲ ਲਿਜਾਇਆ ਗਿਆ ਹੈ।
