ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ‘ਤੇ ਜਾਨਲੇਵਾ ਹਮਲਾ ਹੋਇਆ ਹੈ, ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਕੈਬਨਿਟ ਮੀਟਿੰਗ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਹਮਲਾਵਰ ਨੇ ਉਨ੍ਹਾਂ ਨੂੰ ਮਾਰਨ ਲਈ ਕਈ ਰਾਊਂਡ ਗੋਲੀਆਂ ਚਲਾਈਆਂ ਸਨ। ਫਿਲਹਾਲ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਉਸੇ ਤਰ੍ਹਾਂ ਗੋਲੀ ਮਾਰੀ ਗਈ ਹੈ ਜਿਸ ਤਰ੍ਹਾਂ ਜਾਪਾਨ ਦੇ ਸਾਬਕਾ ਪੀਐੱਮ ਸ਼ਿੰਜੋ ਆਬੇ ਨੂੰ ਗੋਲੀ ਮਾਰੀ ਗਈ ਸੀ, ਹਾਲਾਂਕਿ ਰਾਬਰਟ ਫਿਕੋ ਦੀ ਹਾਲਤ ਦਾ ਖੁਲਾਸਾ ਨਹੀਂ ਹੋਇਆ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਹਮਲਾਵਰ ਇੱਕ ਸੀ ਜਾਂ ਇੱਕ ਤੋਂ ਵੱਧ। ਇੱਕ ਮੀਡੀਆ ਰਿਪੋਰਟ ਮੁਤਾਬਿਕ ਪੁਲਿਸ ਨੇ ਕਿਸੇ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਉਹ ਹਮਲਾਵਰ ਹੈ ਜਾਂ ਨਹੀਂ।
![deadly attack on slovakia's pm](https://www.sadeaalaradio.co.nz/wp-content/uploads/2024/05/WhatsApp-Image-2024-05-15-at-11.37.14-PM-950x534.jpeg)