ਲੋਕ ਸਭਾ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵੱਡਾ ਐਕਸ਼ਨ ਲਿਆ ਹੈ। ਪਾਰਟੀ ਪ੍ਰਧਾਨ ਨੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਿਲ ਹੋਣ ਦੇ ਦੋਸ਼ ’ਚ ਤੁਰਤ ਪ੍ਰਭਾਵ ਨਾਲ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਦੱਸ ਦੇਈਏ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਇੱਕ ਅਹਿਮ ਗੱਲ ਇਹ ਵੀ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ। ਕੈਰੋਂ ਪ੍ਰਕਾਸ਼ ਸਿੰਘ ਬਾਦਲ ਸਰਕਾਰ ’ਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸਨ। ਮੀਡੀਆ ਰਿਪੋਰਟਾਂ ਮੁਤਾਬਿਕ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ‘ਤੇ ਇਹ ਕਾਰਵਾਈ ਹੋਈ ਹੈ।
![SAD expels Adaish Partap Singh Kairon](https://www.sadeaalaradio.co.nz/wp-content/uploads/2024/05/WhatsApp-Image-2024-05-26-at-1.11.31-AM-950x534.jpeg)