ਕੇਂਦਰੀ ਰਾਜ ਮੰਤਰੀ ਬਣਨ ਮਗਰੋਂ ਰਵਨੀਤ ਸਿੰਘ ਬਿੱਟੂ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ ਦੇ ਬਿਆਨ ਨੇ ਦੁਨੀਆਂ ਭਰ ‘ਚ ਇੱਕ ਨਵੀ ਚਰਚਾ ਵੀ ਛੇੜ ਦਿੱਤੀ ਹੈ। ਦਰਅਸਲ ਉਨ੍ਹਾਂ ਨੇ ਕਿਹਾ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। । ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੋਈ ਪਲਾਨ ਹੈ ਤਾਂ ਮੈਂ ਉਸ ਫੈਸਲੇ ਦਾ ਵਿਰੋਧ ਨਹੀਂ ਕਰਾਂਗਾ। ਉਨ੍ਹਾਂ ਕਿਹਾ ਕਿ ਮੇਰਾ ਪਰਿਵਾਰ ਵੀ ਇਸਦਾ ਵਿਰੋਧ ਨਹੀਂ ਕਰੇਗਾ।
