ਨਿਊਜ਼ੀਲੈਂਡ ਦੇ ਪਹਿਲੇ ਸਿੱਖ ਤੇ ਭਾਰਤੀ ਮੂਲ ਦੇ ਮੈਂਬਰ ਪਾਰਲੀਮੈਂਟ ਬਣਨ ਵਾਲੇ ਕੰਵਲਜੀਤ ਸਿੰਘ ਬਖਸ਼ੀ ਨੂੰ ਗਹਿਰਾ ਸਦਮਾ ਲੱਗਿਆ ਹੈ। ਦਰਅਸਲ ਉਨ੍ਹਾਂ ਦੇ ਵੱਡੇ ਭਰਾ ਸ. ਕਰਮਜੀਤ ਸਿੰਘ ਬਖਸ਼ੀ ਦਾ ਦਿਹਾਂਤ ਹੋ ਗਿਆ ਹੈ। ਸੁਪਰੀਮ ਸਿੱਖ ਸੁਸਾਇਟੀ ਵੱਲੋਂ ਵੀ ਇਸ ਦੁੱਖ ਦੀ ਘੜੀ ਮੌਕੇ ਕੰਵਲਜੀਤ ਸਿੰਘ ਬਖਸ਼ੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੱਸ ਦੇਈਏ ਸੰਸਦ ਮੈਂਬਰ ਕੰਵਲਜੀਤ ਸਿੰਘ ਬਖਸ਼ੀ ਨੇ ਫੇਸਬੁੱਕ ‘ਤੇ ਇਹ ਖਬਰ ਸਾਂਝੀ ਕੀਤੀ ਹੈ।