[gtranslate]

ਪੰਜਾਬ ਦੇ 12 ਸਾਂਸਦ ਅੱਜ ਚੁੱਕਣਗੇ ਸਹੁੰ, ਖਡੂਰ ਸਾਹਿਬ ਦੇ MP ਅੰਮ੍ਰਿਤਪਾਲ ਦਾ ਜੇਲ੍ਹ ਤੋਂ ਬਾਹਰ ਆਉਣਾ ਔਖਾ !

punjab-mps-oath-ceremony-amritpal-singh

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਨੂੰ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਨਾਲ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸਾਰੇ 13 ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਲਈ ਮੰਗਲਵਾਰ 25 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਖਡੂਰ ਸਾਹਿਬ ਤੋਂ ਜਿੱਤੇ ਆਜ਼ਾਦ ਸੰਸਦ ਮੈਂਬਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਸੰਭਾਵਨਾ ਨਹੀਂ ਹੈ। ਅੰਮ੍ਰਿਤਪਾਲ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਅੰਮ੍ਰਿਤਪਾਲ ਦੇ ਵਕੀਲ ਗੁਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਕੋਲ ਅੰਮ੍ਰਿਤਪਾਲ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੇ ਪ੍ਰਬੰਧ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ, ਪਰ ਉਨ੍ਹਾਂ ਦੀ ਅਰਜ਼ੀ ਬਾਰੇ ਕੋਈ ਜਵਾਬ ਨਹੀਂ ਮਿਲਿਆ। ਪਾਰਲੀਮੈਂਟ ਸੈਸ਼ਨ ਦੌਰਾਨ ਜੇਕਰ ਅੰਮ੍ਰਿਤਸਰ ਨੂੰ ਸਹੁੰ ਨਾ ਚੁਕਾਈ ਗਈ ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨਗੇ।

ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਸੰਵਿਧਾਨਕ ਤੌਰ ‘ਤੇ ਸੰਸਦ ਮੈਂਬਰ ਬਣਨ ਲਈ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਸਹੁੰ ਚੁੱਕਣੀ ਪਵੇਗੀ। ਚੋਣ ਜਿੱਤਣ ਦਾ ਮਤਲਬ ਹੈ ਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਕੋਲ ਹੁਣ ਸੰਸਦ ਮੈਂਬਰ ਵਜੋਂ ਸੰਵਿਧਾਨਕ ਫ਼ਤਵਾ ਹੈ। ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਵੱਲੋਂ ਸਹੁੰ ਚੁੱਕਣ ਬਾਰੇ ਸੰਵਿਧਾਨ ਵਿੱਚ ਕੋਈ ਵੱਖਰਾ ਫੈਸਲਾ ਨਹੀਂ ਹੈ, ਪਰ ਜੇਕਰ ਪਿਛਲੀਆਂ ਉਦਾਹਰਣਾਂ ’ਤੇ ਨਜ਼ਰ ਮਾਰੀਏ ਤਾਂ ਕਈ ਅਜਿਹੇ ਆਗੂ ਹਨ ਜਿਨ੍ਹਾਂ ਨੇ ਜੇਲ੍ਹ ਵਿੱਚ ਰਹਿੰਦਿਆਂ ਸਹੁੰ ਚੁੱਕਣ ਲਈ ਆਰਜ਼ੀ ਪੈਰੋਲ ਲਈ ਸੀ।

Leave a Reply

Your email address will not be published. Required fields are marked *