ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਅੱਜ ਸਵੇਰੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਦਿੱਲੀ ਲਿਆਂਦੇ ਗਏ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਨੇ ਸਪੀਕਰ ਦੇ ਚੈਂਬਰ ਵਿੱਚ ਸਹੁੰ ਚੁੱਕੀ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਲੋਕ ਸਭਾ ਚੋਣ ਸਭ ਤੋਂ ਵੱਡੇ ਫਰਕ ਨਾਲ ਜਿੱਤੀ ਹੈ। ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਸਵੇਰੇ 4 ਵਜੇ ਜੇਲ੍ਹ ਤੋਂ ਦਿੱਲੀ ਲਈ ਲੈ ਕੇ ਨਿਕਲੀ ਸੀ। ਅੰਮ੍ਰਿਤਪਾਲ ਨੂੰ ਸਖ਼ਤ ਸੁਰੱਖਿਆ ਵਿਚਕਾਰ ਹਵਾਈ ਸੈਨਾ ਦੇ ਜਹਾਜ਼ ਰਾਹੀਂ ਅਸਾਮ ਤੋਂ ਦਿੱਲੀ ਲਿਆਂਦਾ ਗਿਆ ਸੀ।
![](https://www.sadeaalaradio.co.nz/wp-content/uploads/2024/07/WhatsApp-Image-2024-07-05-at-2.36.25-PM-950x534.jpeg)