ਜਲੰਧਰ ਪੱਛਮੀ ਵਿਧਾਨ ਸਭਾ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ ਅਤੇ 10 ਜੁਲਾਈ ਨੂੰ ਇਸ ਸੀਟ ‘ਤੇ ਵੋਟਿੰਗ ਹੋਈ ਸੀ ਅਤੇ ਅੱਜ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ ਅਤੇ ਦੁਪਹਿਰ ਤੱਕ ਪੂਰੀ ਤਸਵੀਰ ਸਪੱਸ਼ਟ ਹੋ ਜਾਵੇਗੀ। ਦੱਸ ਦਈਏ ਕਿ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਈ ਹੈ ਅਤੇ ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ ਅਤੇ ਦੁਪਹਿਰ 2 ਵਜੇ ਤੱਕ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਉਕਤ ਸੀਟ ‘ਤੇ ਕਿਸ ਦੀ ਜਿੱਤ ਹੋਈ ਹੈ। ਇਸ ਵਾਰ ਲੋਕ ਸਭਾ ਚੋਣਾਂ ਦੇ ਮੁਕਾਬਲੇ ਕਰੀਬ 9 ਫੀਸਦੀ ਵੋਟਿੰਗ ਘੱਟ ਹੋਈ ਹੈ। ਅਜਿਹੇ ‘ਚ ਸਾਰੇ ਨੇਤਾਵਾਂ ਦੀ ਵੋਟ ਫੀਸਦੀ ਡਿੱਗਣ ਦੀ ਸੰਭਾਵਨਾ ਹੈ।
![jalandhar-west bypoll-vote-counting](https://www.sadeaalaradio.co.nz/wp-content/uploads/2024/07/WhatsApp-Image-2024-07-13-at-8.18.54-AM-950x534.jpeg)