ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ 13 ਜੁਲਾਈ ਨੂੰ ਪੈਨਸਿਲਵੇਨੀਆ ‘ਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਜਾਨਲੇਵਾ ਹਮਲਾ ਕੀਤਾ ਗਿਆ ਹੈ। ਟਰੰਪ ਨੂੰ ਗੋਲੀ ਮਾਰੀ ਗਈ ਹੈ। ਗੋਲੀ ਟਰੰਪ ਦੇ ਕੰਨ ‘ਚ ਲੱਗੀ ਅਤੇ ਉਨ੍ਹਾਂ ਦੇ ਕੰਨ ‘ਚੋਂ ਖੂਨ ਵਹਿਣ ਲੱਗਾ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਕਾਰ ਰਾਹੀਂ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਹ ਠੀਕ ਹਨ। ਰਿਪੋਰਟਾਂ ਦੇ ਅਨੁਸਾਰ, ਬਟਲਰ ਕਾਉਂਟੀ ਡੀਏ ਦਾ ਕਹਿਣਾ ਹੈ ਕਿ ਪੈਨਸਿਲਵੇਨੀਆ ਵਿੱਚ ਟਰੰਪ ਦੀ ਇੱਕ ਰੈਲੀ ਵਿੱਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਮੌਤ ਹੋ ਗਈ ਹੈ। ਅਮਰੀਕਾ ‘ਚ ਸਾਬਕਾ ਰਾਸ਼ਟਰਪਤੀ ‘ਤੇ ਹੋਏ ਇਸ ਜਾਨਲੇਵਾ ਹਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸੀਕ੍ਰੇਟ ਸਰਵਿਸ ਨੇ ਦੋਹਾਂ ਸ਼ੂਟਰਾਂ ਨੂੰ ਮਾਰ ਦਿੱਤਾ। ਇਸ ਹਮਲੇ ਤੋਂ ਬਾਅਦ ਅਮਰੀਕਾ ਦੀ ਜਾਂਚ ਏਜੰਸੀ ਸਰਗਰਮ ਹੋ ਗਈ ਹੈ। ਅਮਰੀਕਾ ਦੀ ਜਾਂਚ ਏਜੰਸੀ ਐਫਬੀਆਈ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।