[gtranslate]

PM ਮੋਦੀ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਚੰਨੀ, ਖੇਤੀਬਾੜੀ ਕਾਨੂੰਨਾਂ ਸਣੇ ਇੰਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

cm channi arrives to meet pm modi

ਸ਼ੁੱਕਰਵਾਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ, ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਰਗੇ ਵੱਡੇ ਮਸਲਿਆਂ ‘ਤੇ ਗੱਲਬਾਤ ਕਰਨਗੇ। ਦਰਅਸਲ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਵਿੱਚ ਅਚਾਨਕ 10 ਦਿਨ ਦੀ ਦੇਰੀ ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ ਅਤੇ ਪੰਜਾਬ ਸਰਕਾਰ ਵਿੱਚ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਹੋ ਗਈ ਹੈ।

ਹਾਲਾਂਕਿ ਮੁੱਖ ਮੰਤਰੀ ਚੰਨੀ ਨੇ ਇੱਕ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ। ਪਰ ਝੋਨੇ ਦੀ ਖਰੀਦ ਵਿੱਚ ਦੇਰੀ ਕਾਰਨ ਕਿਸਾਨਾਂ ਵਿੱਚ ਗੁੱਸਾ ਵੱਧ ਗਿਆ ਹੈ। ਇਸ ਦੌਰਾਨ ਝੋਨੇ ਦੀ ਖਰੀਦ ਤੋਂ ਇਲਾਵਾ ਤਿੰਨੋਂ ਖੇਤੀ ਕਾਨੂੰਨ ਵਾਪਿਸ ਲੈਣ ਅਤੇ ਕੋਵਿਡ-19 ਦੀ ਸਥਿਤੀ ਵਿੱਚ ਸੁਧਾਰ ਦੇ ਮੱਦੇਨਜ਼ਰ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਵਿਸ਼ੇ ‘ਤੇ ਵਿਚਾਰ ਚਰਚਾ ਹੋ ਸਕਦੀ ਹੈ। ਕੋਵਿਡ-19 ਕਾਰਨ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਤੇ ਵੀ ਅੱਜ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਿਚਕਾਰ ਗੱਲਬਾਤ ਹੋਣ ਅਤੇ ਕੋਈ ਹੱਲ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਹੈ।

Leave a Reply

Your email address will not be published. Required fields are marked *