[gtranslate]

CM ਚੰਨੀ ਨੇ PM ਮੋਦੀ ਨਾਲ ਕੀਤੀ ਮੁਲਾਕਤ, ਖੇਤੀਬਾੜੀ ਕਾਨੂੰਨਾਂ ਸਣੇ ਇੰਨ੍ਹਾਂ ਵੱਡੇ ਮੁੱਦਿਆਂ ‘ਤੇ ਹੋਈ ਗੱਲਬਾਤ

cm channi meets pm modi

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਰਸਮੀ ਮੁਲਾਕਾਤ ਕੀਤੀ ਹੈ। ਪੰਜਾਬ ਕਾਂਗਰਸ ‘ਚ ਸ਼ੁਰੂ ਹੋਏ ਕਲੇਸ਼ ਦੇ ਵਿਚਕਾਰ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ PM ਮੋਦੀ ਨੂੰ ਮਿਲਣ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਬਹੁਤ ਹੀ ਵਧੀਆ ਮਾਹੌਲ ਵਿੱਚ ਹੋਈ ਹੈ, ਇਸ ਦੌਰਾਨ ਪ੍ਰਧਾਨ ਮੰਤਰੀ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ, ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਰਗੇ ਵੱਡੇ ਮਸਲਿਆਂ ‘ਤੇ ਗੱਲਬਾਤ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਖਰੀਦ 10 ਤਰੀਕ ਦੀ ਥਾਂ ਅੱਜ ਤੋਂ ਹੀ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨੇ ਛੇਤੀ ਹੀ ਕੋਈ ਫੈਸਲਾ ਲੈਣ ਬਾਰੇ ਭਰੋਸਾ ਦਿੱਤਾ ਹੈ। ਦੂਜੇ ਮਸਲੇ ‘ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਕਿਸਾਨਾਂ ਨਾਲ ਫਿਰ ਗੱਲਬਾਤ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਤੀਜਾ ਮੁੱਦਾ ਕਰਤਾਰਪੁਰ ਕਾਰੀਡੋਰ ਦਾ ਹੈ। ਮੁੱਖ ਮੰਤਰੀ ਨੇ ਬੰਦ ਪਿਆ ਕਾਰੀਡੋਰ ਖੋਲ੍ਹਣ ਲਈ ਅਪੀਲ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਉਮੀਦ ਜਤਾਈ ਕਿ ਇਨ੍ਹਾਂ ਸਾਰੀਆਂ ਮੰਗਾਂ ‘ਤੇ ਪ੍ਰਧਾਨ ਮੰਤਰੀ ਜਲਦ ਹੀ ਵਿਚਾਰ ਕਰਕੇ ਕੋਈ ਠੋਸ ਹੱਲ ਕੱਢਣਗੇ।

Leave a Reply

Your email address will not be published. Required fields are marked *