ਕਪਿਤੀ ਤੱਟ ਦੇ ਪਾਰਾਪਾਰਾਮੂ ਵਿੱਚ ਇੱਕ ਵੱਡੇ ਘਰ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਫਾਇਰ ਅਤੇ ਐਮਰਜੈਂਸੀ ਨਿਊਜ਼ੀਲੈਂਡ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਸ਼ਾਮ 7.26 ਵਜੇ ਦੇ ਕਰੀਬ ਪਾਰਾਪਾਰਾਮੂ ਬੀਚ ਨੇੜੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ ‘ਤੇ ਪਹੁੰਚੀਆਂ ਸਨ। ਇਸ ਦੌਰਾਨ ਇੱਕ ਵਿਅਕਤੀ ਨੂੰ ਧੂੰਏਂ ਕਾਰਨ ਸਾਹ ਲੈਣ ‘ਚ ਦਿੱਕਤ ਆ ਰਹੀ ਸੀ। ਬੁਲਾਰੇ ਨੇ ਕਿਹਾ ਕਿ ਆਲੇ ਦੁਆਲੇ ਦੀ ਕਿਸੇ ਵੀ ਜਾਇਦਾਦ ਨੂੰ ਕੋਈ ਖਤਰਾ ਨਹੀਂ ਹੈ।