ਧੋਖਾਧੜੀਆਂ ਨੂੰ ਰੋਕਣ ਲਈ ਇਮੀਗ੍ਰੇਸ਼ਨ ਨਿਊਜ਼ੀਲੈਂਡ ਦੇ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਮੀਗ੍ਰੇਸ਼ਨ ਅਧਿਕਾਰੀਆਂ ਮੁਤਾਬਿਕ ਵਿਭਾਗ ਵੱਲੋਂ ਆਪਣੇ ਬਾਇਓਮੈਟ੍ਰਿਕਸ ਸਿਸਟਮ ਨੂੰ ਅਪਗ੍ਰੇਡ ਕਰਨ ਲਈ $35 ਮਿਲੀਅਨ ਖਰਚੇ ਜਾਣਗੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਵੇਂ ਸਿਸਟਮ ਨਾਲ ਦੂਜੇ ਦੇਸ਼ਾਂ ਨਾਲ ਬਾਇਓਮੈਟ੍ਰਿਕ ਡਾਟਾ ਵੀ ਸਾਂਝਾ ਕੀਤਾ ਜਾ ਸਕੇਗਾ। ਰਿਪੋਰਟਾਂ ਅਨੁਸਾਰ ਇਸ ਲਈ ਕੈਬਿਨੇਟ ਤੋਂ ਕਿਸੇ ਤਰ੍ਹਾਂ ਦੀ ਮਨਜੂਰੀ ਲੈਣ ਦੀ ਵੀ ਜ਼ਰੂਰਤ ਨਹੀਂ ਹੋਵੇਗੀ।
![immigration's multi-million biometrics project](https://www.sadeaalaradio.co.nz/wp-content/uploads/2024/07/WhatsApp-Image-2024-07-25-at-11.11.10-PM-950x534.jpeg)