ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ‘ਚ ਕੀਤੀ ਗਈ ਦੇਰੀ ਦਾ ਮੁੱਦਾ ਹੁਣ ਕਾਫੀ ਭੱਖਦਾ ਜਾ ਰਿਹਾ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨ ਬਹੁਤ ਚਿੰਤਤ ਹਨ।ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਪੰਜਾਬ ਤੋਂ ਹਰਿਆਣੇ ਤੱਕ ਘਮਸਾਣ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਸਣੇ ਹਰਿਆਣੇ ਦੇ ਵਿੱਚ ਕਿਸਾਨਾਂ ਦੇ ਵੱਲੋ ਖਰੀਦ ਸ਼ੁਰੂ ਕਰਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿੱਥੇ ਪਹਿਲਾ ਕਿਸਾਨਾਂ ਨੇ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ‘ਚ ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਸੀ। ਹੁਣ ਕਿਸਾਨਾਂ ਨੇ ਹਰਿਆਣਾ ਦੇ ਪੰਚਕੂਲਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਤੇ ਹਰਿਆਣਾ ਵਿਧਾਨ ਸਭਾ ਦੇ ਮੌਜੂਦਾ ਸਪੀਕਰ ਗਿਆਨ ਚੰਦ ਗੁਪਤਾ ਦੇ ਘਰ ਦਾ ਘਿਰਾਓ ਕੀਤਾ ਹੈ।
ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਝੜਪ ਵੀ ਹੋਈ ਹੈ। ਪੁਲਿਸ ਨੇ ਕਿਸਾਨਾਂ ‘ਤੇ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗ ਪੂਰੀਆਂ ਹੋਣ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ। ਕਿਸਾਨਾਂ ਨੂੰ ਰੋਕਣ ਦੇ ਲਈ ਪੁਲਿਸ ਨੇ ਜੋ ਬੈਰੀਕੇਡ ਲਗਾਏ ਸੀ,ਕਿਸਾਨਾਂ ਨੇ ਉਹ ਵੀ ਤੋੜ ਦਿੱਤੇ ਹਨ। ਪਰ ਕਿਸਾਨਾਂ ਦੇ ਰੋਹ ਅੱਗੇ ਪੁਲਿਸ ਵੀ ਬੇਵੱਸ ਹੀ ਨਜ਼ਰ ਆਈ ਹੈ। ਝੋਨੇ ਦੀ ਖਰੀਦ ‘ਚ ਦੇਰੀ ਹੋਣ ਕਾਰਨ ਇਸ ਸਮੇ ਕਿਸਾਨ ਕਾਫੀ ਗੁੱਸੇ ਦੇ ਵਿੱਚ ਨਜ਼ਰ ਆ ਰਹੇ ਹਨ।
ਵੀਡੀਓ ਦੇਖਣ ਲਈ ਲਿੰਕ ‘ਤੇ ਕਲਿੱਕ ਕਰੋ –
https://www.facebook.com/kisanektamorcha/videos/403845461139356/