ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਇਸ ਤੋਂ ਬਾਅਦ ਹੁਣ ਦੇਸ਼ ਦੀ ਕਮਾਨ ਫੌਜ ਦੇ ਹੱਥਾਂ ‘ਚ ਹੈ। ਬੰਗਲਾਦੇਸ਼ ਦੀ ਫੌਜ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ 45 ਮਿੰਟ ਦਾ ਅਲਟੀਮੇਟਮ ਦਿੱਤਾ ਸੀ। ਸੈਂਕੜੇ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਰਿਹਾਇਸ਼ ‘ਚ ਦਾਖ਼ਲ ਹੋ ਗਏ। ਇਸ ਤੋਂ ਬਾਅਦ ਉਹ ਫੌਜੀ ਹੈਲੀਕਾਪਟਰ ਵਿੱਚ ਬੈਠ ਭਾਰਤ ਲਈ ਰਵਾਨਾ ਹੋ ਗਏ।
ਸ਼ੇਖ ਹਸੀਨਾ ਨੂੰ ਲੈ ਕੇ ਫੌਜੀ ਹੈਲੀਕਾਪਟਰ ਸੋਮਵਾਰ ਦੁਪਹਿਰ 2:30 ਵਜੇ ਬੰਗਭਵਨ ਤੋਂ ਰਵਾਨਾ ਹੋਇਆ। ਉਸ ਸਮੇਂ ਉਨ੍ਹਾਂ ਦੀ ਛੋਟੀ ਭੈਣ ਸ਼ੇਖ ਰੇਹਾਨਾ ਵੀ ਉਨ੍ਹਾਂ ਦੇ ਨਾਲ ਸੀ। ਇਸ ਦੇ ਨਾਲ ਹੀ ਗੁਆਂਢੀ ਦੇਸ਼ ਵਿੱਚ ਇੰਟਰਨੈੱਟ ਸੇਵਾ ਪੂਰੀ ਤਰ੍ਹਾਂ ਠੱਪ ਹੈ। ਪਿਛਲੇ ਮਹੀਨੇ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਦਾ ਵਿਰੋਧ ਕਰ ਰਹੇ ਵਿਦਿਆਰਥੀ ਸਮੂਹਾਂ ਦੀ ਹਿੰਸਾ ਕਾਰਨ ਗੁਆਂਢੀ ਮੁਲਕ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।